ਸ਼ਨੀਵਾਰ ਨੂੰ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ ‘ਚ ਬਾਰਿਸ਼ ਸ਼ੁਰੂ ਹੋ ਗਈ ਹੈ। ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ ਅਤੇ ਠੰਢ ਵਧ ਗਈ ਹੈ। ਇਸ ਤੋਂ ਪਹਿਲਾਂ ਸਵੇਰ ਤੋਂ ਹੀ ਦਿੱਲੀ ਸਮੇਤ ਪੂਰੇ ਐਨਸੀਆਰ ਵਿੱਚ ਸੀਤ ਲਹਿਰ ਚੱਲ ਰਹੀ ਹੈ। ਸਵੇਰੇ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਿਆ।
ਮੌਸਮ ਵਿਭਾਗ ਨੇ
ਪੱਛਮੀ ਹਿਮਾਲੀਅਨ ਖੇਤਰ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ, ਮੌਸਮ ਵਿਭਾਗ ਨੇ ਰਾਜਧਾਨੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਾਮ ਅਤੇ ਰਾਤ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਸੀ। ਮੀਂਹ ਕਾਰਨ ਠੰਢ ਵਧੇਗੀ। ਨਾਲ ਹੀ, ਸੰਘਣੀ ਧੁੰਦ ਵੀ ਹੋਵੇਗੀ।