ਦਿੱਲੀ 30 ਜਨਵਰੀ 2024: ਦਿੱਲੀ ਦੇ ਵਜ਼ੀਰਾਬਾਦ ਸਥਿਤ ਪੁਲਿਸ ਟਰੇਨਿੰਗ ਸਕੂਲ ਵਿੱਚ ਦੇਰ ਰਾਤ ਭਿਆਨਕ ਅੱਗ ਲੱਗ ਗਈ। ਅੱਗ ਬੁਝਾਊ ਵਿਭਾਗ ਦੀਆਂ 8 ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਸਵੇਰੇ ਕਰੀਬ 4:15 ਵਜੇ ਅੱਗ ‘ਤੇ ਕਾਬੂ ਪਾਇਆ ਗਿਆ। ਕਰੀਬ 200 ਚਾਰ ਪਹੀਆ ਵਾਹਨ ਅਤੇ 250 ਦੋਪਹੀਆ ਵਾਹਨਾਂ ਨੂੰ ਅੱਗ ਲੱਗ ਗਈ। ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੈ ਅਤੇ ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ|