ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਹੋਰ ਸੰਮਨ ਭੇਜਿਆ ਹੈ ਅਤੇ ਉਨ੍ਹਾਂ ਨੂੰ 19 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਈਡੀ ਵੱਲੋਂ ਅਜਿਹੇ ਸਮੇਂ ਵਿੱਚ ਕੇਜਰੀਵਾਲ ਨੂੰ ਭੇਜਿਆ ਗਿਆ ਛੇਵਾਂ ਸੰਮਨ ਹੈ ਜਦੋਂ ਜਾਂਚ ਏਜੰਸੀ ਦੀ ਸ਼ਿਕਾਇਤ ‘ਤੇ ਉਨ੍ਹਾਂ ਨੂੰ 17 ਫਰਵਰੀ ਨੂੰ ਦਿੱਲੀ ਦੀ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
