ਦਿੱਲੀ 2 ਅਕਤੂਬਰ 2024: ਦਿੱਲੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਬੁੱਧਵਾਰ ਨੂੰ ਡਰੱਗਜ਼ ਸਿੰਡੀਕੇਟ ਖ਼ਿਲਾਫ਼ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਪੁਲਿਸ ਦੇ ਸਪੈਸ਼ਲ ਸੈੱਲ ਨੇ 560 ਕਿਲੋ ਕੋਕੀਨ ਜ਼ਬਤ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ‘ਚ ਇਸ ਕੋਕੀਨ ਦੀ ਕੀਮਤ ਕਰੀਬ 2000 ਕਰੋੜ ਰੁਪਏ ਹੈ। ਉੱਥੇ ਹੀ ਪੁਲਿਸ ਦੇ ਵਲੋਂ 4 ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਪੁਲਿਸ ਦੇ ਵਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਪੁੱਛਗਿੱਛ ਜਾਰੀ ਹੈ।