Skip to main content

BTV BROADCASTING

ਦਿੱਲੀ: ਲਾਜਪਤ ਨਗਰ ਦੇ ਹਸਪਤਾਲ ਵਿੱਚ ਲੱਗੀ ਅੱਗ, ਹਫੜਾ-ਦਫੜੀ ਦਾ ਮਾਹੌਲ

ਦਿੱਲੀ: ਲਾਜਪਤ ਨਗਰ ਦੇ ਹਸਪਤਾਲ ਵਿੱਚ ਲੱਗੀ ਅੱਗ, ਹਫੜਾ-ਦਫੜੀ ਦਾ ਮਾਹੌਲ

ਲਾਜਪਤ ਨਗਰ ਇਲਾਕੇ ‘ਚ ਅੱਖਾਂ ਦੇ ਹਸਪਤਾਲ ‘ਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

ਜਾਣਕਾਰੀ ਮੁਤਾਬਕ ਦੱਖਣੀ ਦਿੱਲੀ ਦੇ ਲਾਜਪਤ ਨਗਰ ‘ਚ ਆਈ 7 ਚੌਧਰੀ ਆਈ ਸੈਂਟਰ ‘ਚ ਅੱਗ ਲੱਗ ਗਈ। ਮੌਕੇ ‘ਤੇ 16 ਫਾਇਰ ਟੈਂਡਰ ਮੌਜੂਦ ਹਨ। ਅੱਗ ਕਿਸ ਕਾਰਨ ਲੱਗੀ ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਸਕੀ ਹੈ। ਅੱਗ ਲੱਗਣ ਤੋਂ ਬਾਅਦ ਮੌਕੇ ‘ਤੇ ਭਾਰੀ ਭੀੜ ਇਕੱਠੀ ਹੋ ਗਈ।

ਫਾਇਰ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 11.30 ਵਜੇ ਹਸਪਤਾਲ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਜਿਸ ਤੋਂ ਤੁਰੰਤ ਬਾਅਦ 16 ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ। ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਹੈ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਫਾਇਰਫਾਈਟਰਜ਼ ਨੇ ਅੱਗ ‘ਤੇ ਕਾਬੂ ਪਾ ਲਿਆ ਹੈ।

Related Articles

Leave a Reply