Skip to main content

BTV BROADCASTING

ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ

ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ

ਵੀਰਵਾਰ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ ਕੀਤਾ ਗਿਆ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਗੁਰਨਾਮ ਸਿੰਘ ਨੇ ਕੀਤੀ। ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸ਼ਰਨਜੀਤ ਕੌਰ ਉਪ ਆਗੂ ਵੀ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਅਧਿਕਾਰੀ ਪਲਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਜਥੇ ਦੇ ਰਵਾਨਾ ਹੋਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ ਅਤੇ ਹੋਰ ਅਧਿਕਾਰੀਆਂ ਨੇ ਸਮੂਹ ਆਗੂਆਂ ਤੇ ਸੰਗਤਾਂ ਨੂੰ ਸਿਰੋਪਾਓ ਭੇਟ ਕੀਤੇ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵਿਸ਼ਵ ਭਰ ਵਿਚ ਸ਼ਰਧਾ ਤੇ ਸਤਿਕਾਰ ਨਾਲ ਮਨਾਉਂਦੇ ਹਨ। ਸਿੱਖ ਸੰਗਤਾਂ ਲਈ ਗੁਰੂ ਸਾਹਿਬ ਦੇ ਗੁਰਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣਾ ਬੜੇ ਖੁਸ਼ਕਿਸਮਤ ਦੀ ਗੱਲ ਹੈ। ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨ ਕਰਨ ਦੀ ਹਰ ਸਿੱਖ ਦੇ ਦਿਲ ਵਿੱਚ ਤਾਂਘ ਹੈ ਅਤੇ ਪਾਕਿਸਤਾਨ ਸਰਕਾਰ ਵੱਲੋਂ ਇਸ ਵਾਰ ਵੀਜ਼ਾ ਨਾ ਦੇਣ ਕਾਰਨ ਸ਼ਰਧਾਲੂਆਂ ਦੇ ਹਿਰਦੇ ਨੂੰ ਡੂੰਘੀ ਠੇਸ ਪਹੁੰਚੀ ਹੈ। ਪਾਕਿ ਸਰਕਾਰ ਸਿੱਖ ਸ਼ਰਧਾਲੂਆਂ ਨੂੰ ਖੁੱਲ੍ਹੇ ਦਿਲ ਨਾਲ ਵੀਜ਼ਾ ਦੇਵੇ। ਸਿੱਖ ਸ਼ਰਧਾਲੂਆਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਪਾਕਿਸਤਾਨ ਗੁਰਦੁਆਰਾ ਕਮੇਟੀ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਤਿਆਰ ਹੈ।

Related Articles

Leave a Reply