ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 25 ਨਵੰਬਰ ਤੋਂ 20 ਦਸੰਬਰ ਤੱਕ ਚੱਲੇਗਾ। ਸੈਸ਼ਨ ਦੀ ਸ਼ੁਰੂਆਤ ਰਵਾਇਤੀ ਢੰਗ ਨਾਲ ਰਾਸ਼ਟਰਪਤੀ ਦੇ ਭਾਸ਼ਣ ਨਾਲ ਹੋਵੇਗੀ। ਇਸ ਤੋਂ ਇਲਾਵਾ ਸਰਦ ਰੁੱਤ ਸੈਸ਼ਨ ‘ਚ ਸੰਸਦ ਦੇ ਦੋਵਾਂ ਸਦਨਾਂ ‘ਚ ਕਈ ਅਹਿਮ ਬਿੱਲਾਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਰਿਪੋਰਟਾਂ ਮੁਤਾਬਕ ਸਰਕਾਰ ‘ਇਕ ਦੇਸ਼ ਇਕ ਚੋਣ’ ਦੇ ਮੁੱਦੇ ‘ਤੇ ਚਰਚਾ ਕਰ ਸਕਦੀ ਹੈ। ਸੰਸਦੀ ਅਭਿਆਸ ਦੇ ਅਨੁਸਾਰ, ਸਰਕਾਰ ਅਤੇ ਲੋਕ ਸਭਾ ਸਪੀਕਰ ਸਦਨ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਸੰਸਦ ਦੇ ਸੈਸ਼ਨ ਤੋਂ ਪਹਿਲਾਂ ਇੱਕ ਸਰਬ ਪਾਰਟੀ ਮੀਟਿੰਗ ਵੀ ਕਰ ਸਕਦੇ ਹਨ।
