ਤਰਨਤਾਰਨ ਦੇ ਮੁਹੱਲਾ ਨਾਨਕਸਰ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਉਕਤ ਨੌਜਵਾਨ ਨੂੰ ਨਸ਼ੀਲਾ ਪਦਾਰਥ ਦੇਣ ਦੇ ਕਥਿਤ ਦੋਸ਼ ਹੇਠ ਤਿੰਨ ਜਣਿਆਂ ਖਿਲਾਫ ਥਾਣਾ ਸਿਟੀ ਤਰਨਤਾਰਨ ਵਿਚ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਅਜੇ ਤੱਕ ਕਿਸੇ ਦੀ ਗਿ੍ਰਫਤਾਰੀ ਨਹੀਂ ਹੋ ਸਕੀ।