ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਕਮਾਈ ਤੋਂ ਬਣਾਈਆਂ ਜਾਇਦਾਦਾਂ ਨੂੰ ਫਰੀਜ਼ ਕਰਨ ਦੀ ਕਾਰਵਾਈ ਦੇ ਤਹਿਤ ਅੱਜ ਪੁਲਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ‘ਤੇ ਥਾਣਾ ਲਾਡੋਵਾਲ ਦੀ ਪੁਲਸ ਨੇ ਇਕ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਫਰੀਜ਼ ਕਰ ਦਿੱਤਾ। 27 ਲੱਖ 30 ਹਜ਼ਾਰ ਦੀ ਕਾਰਵਾਈ ਕੀਤੀ ਗਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ ਵੈਸਟ ਗੁਰਦੇਵ ਸਿੰਘ ਅਤੇ ਥਾਣਾ ਸਦਰ ਦੇ ਇੰਚਾਰਜ ਹਰਪ੍ਰੀਤ ਸਿੰਘ ਦੇਹਲ ਨੇ ਦੱਸਿਆ ਕਿ ਅੱਜ ਥਾਣਾ ਲਾਡੋਵਾਲ ਅਧੀਨ ਪੈਂਦੇ ਪਿੰਡ ਭੋਲੇਵਾਲ ਜੱਦੀਦ ਦੇ ਰਹਿਣ ਵਾਲੇ ਨਸ਼ਾ ਤਸਕਰ ਸਰਵਣ ਸਿੰਘ ਗੱਬਰ ਪੁੱਤਰ ਦਰਸ਼ਨ ਸਿੰਘ ਦੀ ਜਾਇਦਾਦ ਫਰੀਜ਼ ਕਰ ਦਿੱਤੀ ਗਈ ਹੈ। ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਨਸ਼ਾ ਤਸਕਰ ਸਰਵਣ ਸਿੰਘ ਗੱਬਰ ਖ਼ਿਲਾਫ਼ ਥਾਣਾ ਲਾਡੋਵਾਲ ਵਿੱਚ ਨਸ਼ਾ ਤਸਕਰੀ ਦੇ 6 ਕੇਸ ਦਰਜ ਹਨ। ਅੱਜ ਪੁਲਿਸ ਵੱਲੋਂ ਕੰਪੀਟੀਸ਼ਨ ਅਥਾਰਟੀ, ਨਵੀਂ ਦਿੱਲੀ ਤੋਂ ਨਸ਼ਾ ਤਸਕਰ ਸਰਵਣ ਸਿੰਘ ਗੱਬਰ ਦੀ ਜਾਇਦਾਦ ਨੂੰ ਜ਼ਬਤ ਕਰਨ ਦਾ ਹੁਕਮ ਲੈਣ ਤੋਂ ਬਾਅਦ ਦੋਸ਼ੀ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਦਾ ਨੋਟਿਸ ਘਰ ਦੇ ਬਾਹਰ ਲਗਾ ਦਿੱਤਾ ਗਿਆ ਹੈ। ਨਸ਼ਾ ਤਸਕਰਾਂ ਵਿਰੁੱਧ ਦਰਜ ਕੇਸਾਂ ਦਾ ਅੰਤਿਮ ਫੈਸਲਾ ਹੋਣ ਤੱਕ ਇਹ ਜਾਇਦਾਦ ਕੇਸ ਨਾਲ ਕੁਰਕ ਰਹੇਗੀ।