ਮਹਾਨਗਰ ‘ਚ ਇਕ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਗਰੀਨਲੈਂਡ ਸਕੂਲ ਦੇ ਸਾਹਮਣੇ ਨੈਸ਼ਨਲ ਹਾਈਵੇਅ ‘ਤੇ ਬਣੇ ਪੁਲ ‘ਤੇ ਇਕ ਨੌਜਵਾਨ ਨੇ ਖੁਦਕੁਸ਼ੀ ਕਰਨ ਲਈ ਜ਼ਹਿਰੀਲੀ ਦਵਾਈ ਪੀ ਲਈ।ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ.ਸੀ.ਆਰ.ਮੋਟਰਸਾਈਕਲ ਦੇ ਐਸ.ਐਚ.ਓ ਹਰਦੇਵ ਸਿੰਘ ਅਤੇ ਐਸ.ਐਚ.ਓ ਬਲਬੀਰ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਕਰੀਬ 1.00 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਲਈ ਹੈ। ਇਸ ਤੋਂ ਬਾਅਦ ਉਨ੍ਹਾਂ ਦੀ ਟੀਮ ਮੌਕੇ ‘ਤੇ ਪਹੁੰਚੀ, ਜਿੱਥੇ ਗੰਭੀਰ ਹਾਲਤ ‘ਚ ਨੌਜਵਾਨ ਨੂੰ ਇਲਾਜ ਲਈ ਲੁਧਿਆਣਾ ਦੇ ਡੀਐੱਮਸੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਅਜੇ ਤੱਕ ਨੌਜਵਾਨ ਦੀ ਸਹੀ ਪਛਾਣ ਨਹੀਂ ਹੋ ਸਕੀ ਹੈ, ਫਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।