Skip to main content

BTV BROADCASTING

ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ

ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ

ਕੈਨੇਡਾ ਤੋਂ ਇੱਕ ਹੋਰ ਦੁਖਦਾਈ ਖ਼ਬਰ ਨਾਲ ਬਟਾਲਾ ਦੇ ਬਉਲੀ ਇੰਦਰਜੀਤ ਚ ਸੋਗ ਦੀ ਲਹਿਰ ਪਸਰ ਗਈ ਹੈ। ਬਾਉਲੀ ਇੰਦਰਜੀਤ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਦੀ ਕੈਨੇਡਾ ਵਿਚ ਕੰਮ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਦੱਸੀ ਜਾ ਰਹੀ ਹੈ।

ਮਿ੍ਤਕ ਪ੍ਰਭਜੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁੱਤਰ ਦੀ ਮੌਤ ਦੀ ਖਬਰ ਨਾਲ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ। ਮਿ੍ਰਤਕ ਨੌਜਵਾਨ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਕਰੀਬ ਢਾਈ ਸਾਲ ਪਹਿਲਾਂ ਪ੍ਰਭਜੀਤ ਦੀ ਪਤਨੀ ਨੂੰ ਕੈਨੇਡਾ ਭੇਜਿਆ ਸੀ ਅਤੇ ਕਰੀਬ ਡੇਢ ਸਾਲ ਪਹਿਲਾਂ ਹੀ ਉਹ ਆਪਣੀ ਪਤਨੀ ਕੋਲ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਗਿਆ ਸੀ। ਉਹਨਾਂ ਦੱਸਿਆ ਕਿ ਦੋ ਮਹੀਨੇ ਪਹਿਲਾਂ ਹੀ ਕੈਨੇਡਾ ਵਿਚ ਪ੍ਰਭਜੀਤ ਦੇ ਘਰ ਬੇਟਾ ਹੋਇਆ ਸੀ।

Related Articles

Leave a Reply