Skip to main content

BTV BROADCASTING

ਪਟਿਆਲਾ ‘ਚ ਹੰਗਾਮਾ, ਪੁਲਿਸ ਨੇ ਭਾਜਪਾ ਉਮੀਦਵਾਰ ਨੂੰ ਕੀਤਾ ਹਿਰਾਸਤ ‘ਚ

ਪਟਿਆਲਾ ‘ਚ ਹੰਗਾਮਾ, ਪੁਲਿਸ ਨੇ ਭਾਜਪਾ ਉਮੀਦਵਾਰ ਨੂੰ ਕੀਤਾ ਹਿਰਾਸਤ ‘ਚ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ ਹੈ। ਨਾਮਜ਼ਦਗੀ ਦੇ ਆਖ਼ਰੀ ਦਿਨ ਪਟਿਆਲਾ ਵਿੱਚ ਕਾਫੀ ਹੰਗਾਮਾ ਹੋਇਆ। ਇੱਥੇ ਪੁਲਿਸ ਅਤੇ ਭਾਜਪਾ ਆਗੂ ਆਹਮੋ-ਸਾਹਮਣੇ ਹੋ ਗਏ ਹਨ। ਪਟਿਆਲਾ ਦੇ ਨਗਰ ਨਿਗਮ ਦਫ਼ਤਰ ਦੇ ਬਾਹਰ ਭਾਰੀ ਹੰਗਾਮਾ ਹੋਇਆ। ਇਸ ਦੇ ਨਾਲ ਹੀ ਭਾਜਪਾ ਉਮੀਦਵਾਰ ਨਿਖਿਲ ਕੁਮਾਰ ਕਾਕਾ ਨੂੰ ਨਾਮਜ਼ਦਗੀ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਦੀ ਕਾਰ ਸਮੇਤ ਹਿਰਾਸਤ ਵਿੱਚ ਲੈ ਲਿਆ ਹੈ।

ਭਾਜਪਾ ਆਗੂਆਂ ਦਾ ਦੋਸ਼ ਹੈ ਕਿ ਪੰਜਾਬ ਪੁਲੀਸ ਭਾਜਪਾ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਦਾਖ਼ਲ ਨਹੀਂ ਕਰਨ ਦੇ ਰਹੀ। ਪੁਲੀਸ ਨੇ ਨਗਰ ਨਿਗਮ ਦਫ਼ਤਰ ਦਾ ਗੇਟ ਬੰਦ ਕਰ ਦਿੱਤਾ ਹੈ। ਭਾਜਪਾ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਸਾਬਕਾ ਮੰਤਰੀ ਰਾਣਾ ਸੋਢੀ, ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬੀ ਜੈ ਇੰਦਰ ਕੌਰ ਸਮੇਤ ਸੀਨੀਅਰ ਆਗੂਆਂ ਨੂੰ ਵੀ ਗੇਟ ’ਤੇ ਹੀ ਰੋਕ ਲਿਆ ਗਿਆ ਹੈ।

Related Articles

Leave a Reply