ਜੰਮੂ-ਕਸ਼ਮੀਰ ‘ਚ ਹੋਏ ਅੱਤਵਾਦੀ ਹਮਲਿਆਂ ਤੋਂ ਬਾਅਦ ਪੰਜਾਬ ਦੇ ਪਠਾਨਕੋਟ ‘ਚ ਇਕ ਵਾਰ ਫਿਰ ਚਾਰ ਸ਼ੱਕੀ ਨਜ਼ਰ ਆਏ ਹਨ। ਚਾਰੋਂ ਸ਼ੱਕੀ ਫੌਜ ਦੀ ਵਰਦੀ ਵਿੱਚ ਹਨ। ਇਸ ਤੋਂ ਪਹਿਲਾਂ ਵੀ ਪਠਾਨਕੋਟ ਵਿੱਚ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ ਸਨ, ਪਰ ਪੁਲਿਸ ਅਤੇ ਫੌਜ ਉਨ੍ਹਾਂ ਨੂੰ ਲੱਭ ਨਹੀਂ ਸਕੀ ਸੀ। ਉਦੋਂ ਤੋਂ ਹੀ ਪਠਾਨਕੋਟ ਪੁਲਿਸ ਨੇ ਸੁਰੱਖਿਆ ਘੇਰਾ ਪੂਰੀ ਤਰ੍ਹਾਂ ਸਖ਼ਤ ਕਰ ਦਿੱਤਾ ਹੈ। ਇਸ ਦੇ ਬਾਵਜੂਦ ਜ਼ਿਲੇ ‘ਚ ਦੂਜੀ ਵਾਰ ਸ਼ੱਕੀਆਂ ਦੀ ਹਰਕਤ ਦੇਖਣ ਨੂੰ ਮਿਲੀ ਹੈ। ਅਜਿਹੇ ‘ਚ ਪੁਲਸ ਨੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੀਆਂ ਚੌਕੀਆਂ ‘ਤੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ।
