Skip to main content

BTV BROADCASTING

ਪਠਾਨਕੋਟ ਹਾਦਸਾ: BIRTHDAY ਪਾਰਟੀ ਤੋਂ ਵਾਪਸ ਆ ਰਹੇ ਨੌਜਵਾਨਾਂ ਦੀ ਨਹਿਰ ‘ਚ ਡਿੱਗੀ ਕਾਰ

ਪਠਾਨਕੋਟ ਹਾਦਸਾ: BIRTHDAY ਪਾਰਟੀ ਤੋਂ ਵਾਪਸ ਆ ਰਹੇ ਨੌਜਵਾਨਾਂ ਦੀ ਨਹਿਰ ‘ਚ ਡਿੱਗੀ ਕਾਰ

ਪੰਜਾਬ ਦੇ ਪਠਾਨਕੋਟ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਸ਼ਹਿਰ ‘ਚ ਇਕ ਗੱਡੀ ‘ਚ ਸਵਾਰ 6 ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ, ਜਿਨ੍ਹਾਂ ‘ਚੋਂ 2 ਦੀ ਮੌਤ ਹੋ ਗਈ | ਚਾਰ ਹੋਰ ਜ਼ਖਮੀ ਹਨ। ਇਹ ਹਾਦਸਾ ਬੁੱਧਵਾਰ ਦੇਰ ਰਾਤ ਪਠਾਨਕੋਟ ਦੇ ਕਾਠਵਾਲਾ ਨਹਿਰ ਦੇ ਪੁਲ ਕੋਲ ਵਾਪਰਿਆ। ਸਾਰੇ ਨੌਜਵਾਨ ਜਨਮ ਦਿਨ ਦੀ ਪਾਰਟੀ ਕਰਕੇ ਕਾਰ ਰਾਹੀਂ ਵਾਪਸ ਆ ਰਹੇ ਸਨ। ਜਦੋਂ ਗੱਡੀ ਕਾਠਵਾਲਾ ਨਹਿਰ ਨੇੜੇ ਪੁੱਜੀ ਤਾਂ ਅਚਾਨਕ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ।

ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਕਰੀਬ 1 ਵਜੇ ਸਾਰੇ ਨੌਜਵਾਨ ਜਨਮ ਦਿਨ ਦੀ ਪਾਰਟੀ ਤੋਂ ਬਾਅਦ ਕਾਰ ਰਾਹੀਂ ਆਪਣੇ-ਆਪਣੇ ਘਰਾਂ ਨੂੰ ਪਰਤ ਰਹੇ ਸਨ। ਉਦੋਂ ਕਾਰ ਚਲਾ ਰਿਹਾ ਨੌਜਵਾਨ ਕਾਰ ਤੋਂ ਕੰਟਰੋਲ ਗੁਆ ਬੈਠਾ। ਅਚਾਨਕ ਕਾਰ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਨਹਿਰ ‘ਚ ਜਾ ਡਿੱਗੀ, ਜਿਸ ‘ਚ ਦੋ ਨੌਜਵਾਨਾਂ ਦੀ ਪਾਣੀ ‘ਚ ਡੁੱਬਣ ਕਾਰਨ ਮੌਤ ਹੋ ਗਈ, ਜਦਕਿ ਚਾਰ ਨੌਜਵਾਨ ਕਿਸੇ ਤਰ੍ਹਾਂ ਕਾਰ ‘ਚੋਂ ਬਾਹਰ ਨਿਕਲੇ ਪਰ ਜ਼ਖਮੀ ਹੋ ਗਏ। ਹਾਦਸੇ ਵਿੱਚ ਮਰਨ ਵਾਲੇ ਦੋ ਵਿਅਕਤੀਆਂ ਵਿੱਚੋਂ ਇੱਕ ਦਾ ਵਿਆਹ ਛੇ ਮਹੀਨੇ ਪਹਿਲਾਂ ਹੀ ਹੋਇਆ ਸੀ। ਉਸ ਨੇ ਕੁਝ ਦਿਨਾਂ ਬਾਅਦ ਵਿਦੇਸ਼ ਜਾਣਾ ਸੀ। ਕਾਰ ਕਰੀਬ 30-40 ਫੁੱਟ ਹੇਠਾਂ ਡਿੱਗ ਗਈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇਸ ਦੌਰਾਨ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਸਵੇਰੇ ਕਰੇਨ ਦੀ ਮਦਦ ਨਾਲ ਗੱਡੀ ਨੂੰ ਪਾਣੀ ‘ਚੋਂ ਬਾਹਰ ਕੱਢਿਆ ਗਿਆ।

Related Articles

Leave a Reply