ਪਾਕਿਸਤਾਨੀ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਾਉਣ ਵਾਲੇ ਇੱਕ ਨੌਜਵਾਨ ਨੂੰ ਗੁਰਦਾਸਪੁਰ ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਨਾਲ ਕਾਬੂ ਕੀਤਾ ਹੈ ਜਦਕਿ ਮਾਮਲੇ ਵਿੱਚ ਇੱਕ ਹੋਰ ਨੌਜਵਾਨ ਜਿਸ ਦੇ ਸਬੰਧ ਸਿੱਧੇ ਸਿੱਧੇ ਪਾਕਿਸਤਾਨੀ ਸਮਗਲਰ ਨਾਲ ਹਨ ਨੂੰ ਫੜਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ । ਦੱਸਿਆ ਗਿਆ ਹੈ ਕਿ ਇਹ ਦੋਵੇ ਮੋਬਾਈਲ ਰਾਹੀਂ ਪਾਕਿਸਤਾਨ ਗੱਲ ਕਰਕੇ ਹੈਰੋਇਨ ਦੀ ਖੇਪ ਮੰਗਾਉਂਦੇ ਸਨ ਅਤੇ ਇਹਨਾਂ ਦੇ ਸਬੰਧ ਪਾਕਿਸਤਾਨ ਦੇ ਨਾਮੀ ਤਸਕਰ ਸਿਕੰਦਰ ਨਾਲ ਦੱਸੇ ਜਾ ਰਹੇ ਹਨ । ਗ੍ਰਿਫਤਾਰ ਕੀਤੇ ਗਏ ਨੌਜਵਾਨ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਇਸ ਤੋਂ ਪੁੱਛਕਿਛ ਕੀਤੀ ਜਾ ਰਹੀ ਹੈ।
