23 ਮਾਰਚ 2024: ਗੁਆਂਢੀ ਦੇਸ਼ ਪਾਕਿਸਤਾਨ ਦੀ ਆਰਥਿਕ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਸਿਆਸੀ ਧਰੁਵੀਕਰਨ ਅਤੇ ਅੱਤਵਾਦੀ ਹਮਲਿਆਂ ਵਿਚ ਵਾਧੇ ਦੇ ਵਿਚਕਾਰ ਪਾਕਿਸਤਾਨ ਨਕਦੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਇੱਕ ਖੁੱਲ੍ਹੇ ਮੰਚ ‘ਤੇ ਇਹ ਗੱਲ ਕਹੀ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਸੀ ਮਤਭੇਦਾਂ ਨੂੰ ਸੁਲਝਾਉਣ ਅਤੇ ਭਵਿੱਖ ਵਿੱਚ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ।