ਹਿਮਾਚਲ 21 ਮਾਰਚ 2024: ਕਾਂਗਰਸ ਪਾਰਟੀ ਦੀ ਸੂਬਾ ਪ੍ਰਧਾਨ ਪ੍ਰਤਿਭਾ ਸਿੰਘ ਦਿੱਲੀ ਤੋਂ ਲੋਕ ਸਭਾ ਚੋਣਾਂ ਸਬੰਧੀ ਕਾਂਗਰਸ ਹਾਈਕਮਾਂਡ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਸ਼ਿਮਲਾ ਪਰਤ ਆਈ ਹੈ। ਸ਼ਿਮਲਾ ਵਿੱਚ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਮੰਡੀ ਤੋਂ ਚੋਣ ਨਹੀਂ ਲੜਨਗੇ। ਉਨ੍ਹਾਂ ਇਸ ਸਬੰਧੀ ਹਾਈਕਮਾਂਡ ਨੂੰ ਸਪੱਸ਼ਟ ਤੌਰ ‘ਤੇ ਦੱਸ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਥਿਤੀ ਅਜਿਹੀ ਨਹੀਂ ਹੈ ਕਿ ਉਹ ਮੰਡੀ ਤੋਂ ਚੋਣ ਲੜ ਸਕੇ। ਜਥੇਬੰਦੀ ਵਿੱਚ ਨਾਰਾਜ਼ਗੀ ਹੈ ਅਤੇ ਪਾਰਟੀ ਵਰਕਰ ਸਰਗਰਮ ਨਹੀਂ ਹਨ। ਅਜਿਹੇ ‘ਚ ਉਹ ਚੋਣ ਨਹੀਂ ਲੜੇਗੀ।
