ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਮੁੱਖ ਮੰਤਰੀ ਹਾਊਸ ‘ਚ ਕੁੱਟਮਾਰ ਦੇ ਮਾਮਲੇ ‘ਚ ਦੋਸ਼ੀ ਵਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਕੁਝ ਦਿਨ ਪਹਿਲਾਂ ਸਵਾਤੀ ਮਾਲੀਵਾਲ ਨੇ ਦੋਸ਼ ਲਾਇਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ‘ਤੇ ਮੁੱਖ ਮੰਤਰੀ ਦੇ ਪੀਏ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਦੁਰਵਿਵਹਾਰ ਕੀਤਾ।
