ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਹੋਏ ਹਮਲੇ ਦੀ ਦਿੱਲੀ ਪੁਲਿਸ ਦੀ ਜਾਂਚ ਦਾ ਸੇਕ ਹੁਣ ਕੇਜਰੀਵਾਲ ਦੇ ਪਰਿਵਾਰ ਤੱਕ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਖਬਰ ਆਈ ਸੀ ਕਿ ਦਿੱਲੀ ਪੁਲਸ ਅੱਜ ਇਸ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੇ ਮਾਤਾ-ਪਿਤਾ ਤੋਂ ਪੁੱਛਗਿੱਛ ਕਰੇਗੀ। ਪਰ ਹੁਣ ਸੂਚਨਾ ਮਿਲੀ ਹੈ ਕਿ ਅੱਜ ਪੁਲਿਸ ਕੇਜਰੀਵਾਲ ਦੇ ਮਾਪਿਆਂ ਤੋਂ ਪੁੱਛਗਿੱਛ ਨਹੀਂ ਕਰੇਗੀ।
