Skip to main content

BTV BROADCASTING

ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ

ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ

ਪੰਜਾਬ ਦੇ ਬਠਿੰਡਾ ‘ਚ ਸ਼ੁੱਕਰਵਾਰ ਨੂੰ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਕਿਸਾਨ ਅਤੇ ਪੁਲਸ ਆਹਮੋ-ਸਾਹਮਣੇ ਹੋ ਗਏ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਤੋਂ ਬਾਅਦ ਪੁਲਿਸ ਨੂੰ ਕਿਸਾਨਾਂ ਨੂੰ ਖਦੇੜਨ ਲਈ ਤਾਕਤ ਦੀ ਵਰਤੋਂ ਕਰਨੀ ਪਈ। ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ।

ਬਠਿੰਡਾ ਦੇ ਪਿੰਡ ਦੁੱਨੇਵਾਲਾ ਵਿੱਚ ਧਰਨਾ ਦੇ ਰਹੇ ਕਿਸਾਨਾਂ ਨੂੰ ਹਟਾਉਣ ਲਈ ਪੁਲੀਸ ਪੁੱਜੀ ਸੀ। ਇਸ ਦੌਰਾਨ ਕਿਸਾਨ ਭੜਕ ਗਏ। ਕਿਸਾਨ ਅਤੇ ਪੁਲਿਸ ਆਹਮੋ-ਸਾਹਮਣੇ ਹੋਣ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ।

Related Articles

Leave a Reply