ਗੁਜਰਾਤ ਦੇ ਪੋਰਬੰਦਰ ਹਵਾਈ ਅੱਡੇ ‘ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਦਰਅਸਲ ਉੱਥੇ ਕੋਸਟ ਗਾਰਡ ਦਾ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇੰਡੀਅਨ ਕੋਸਟ ਗਾਰਡ ਦਾ ਹੈਲੀਕਾਪਟਰ ਏਐੱਲਐੱਚ ਧਰੁਵ ਰੁਟੀਨ ਫਲਾਈਟ ‘ਤੇ ਸੀ ਜਦੋਂ ਇਹ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿੱਚ ਚਾਲਕ ਦਲ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ।
