ਪੰਜਾਬ ਦੇ ਅਬੋਹਰ ‘ਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ‘ਤੇ ਹਮਲਾ ਹੋਇਆ ਹੈ। ‘ਆਪ’ ਆਗੂ ਕੈਪਟਨ, ਵਾਸੀ ਮੁਹੱਲਾ ਚੰਡੀਗੜ੍ਹ, ਅਬੋਹਰ ‘ਤੇ ਕੁਝ ਨਸ਼ੇੜੀ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਮਲੇ ‘ਚ ਕੈਪਟਨ ਦੇ ਹੱਥ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।