ਮੁਹਾਲੀ ਵਿੱਚ ਅੱਜ ਸਪੈਸ਼ਲ ਸੈੱਲ ਦੀ ਟੀਮ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗਸਟਰਾਂ ਦੀ ਲੱਤ ‘ਚ ਗੋਲੀ ਲੱਗ ਗਈ ਅਤੇ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਇਸ ਮਾਮਲੇ ਸਬੰਧੀ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰਕੇ ਕਿਹਾ, ‘ਪੰਜਾਬ ਪੁਲਿਸ ਨੇ 2 ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ… ਪੰਜਾਬ ‘ਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ ਹੈ, ਜੋ ਵੀ ਕਾਨੂੰਨ ਆਪਣੇ ਹੱਥ ‘ਚ ਲੈਂਦਾ ਹੈ, ਉਹ ਯਾਦ ਰੱਖਣ ਕਿ ਹੁਣ ਪੰਜਾਬ ‘ਚ ਉਨ੍ਹਾਂ ਦੀ ‘ਸਰਪ੍ਰਸਤੀ’ ਨਹੀਂ ਹੈ। , ਸਿੱਧੀ ਕਾਰਵਾਈ ਕੀਤੀ ਜਾਂਦੀ ਹੈ।
