ਪੰਜਾਬ ‘ਚ ਇਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਬਟਾਲਾ-ਕਾਦੀਆਂ ਵਿਖੇ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਜਾਣਕਾਰੀ ਮੁਤਾਬਕ ਇਸ ਹਾਦਸੇ ਦੌਰਾਨ 10 ਤੋਂ 15 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਦੱਸੀ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬੱਸ ਦੀਆਂ ਬਰੇਕਾਂ ਫੇਲ ਹੋਣ ਕਾਰਨ ਵਾਪਰਿਆ ਹੈ। ਬੱਸ ਬਟਾਲਾ ਤੋਂ ਮੋਹਾਲੀ ਜਾ ਰਹੀ ਸੀ।