ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਫਿਨਲੈਂਡ ਜਾਣਗੇ। ਪ੍ਰਾਇਮਰੀ ਜਮਾਤਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾਵੇਗਾ। ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ। ਇਹ ਸਿਖਲਾਈ ਪ੍ਰੋਗਰਾਮ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਵਿਖੇ ਤਿੰਨ ਹਫ਼ਤਿਆਂ ਦਾ ਹੋਵੇਗਾ। ਸਿੱਖਿਆ ਵਿਭਾਗ ਨੇ ਇੱਛੁਕ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ ਅਤੇ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਆਧਾਰ ‘ਤੇ ਹੀ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।