Skip to main content

BTV BROADCASTING

ਪੰਜਾਬ ਦੇ ਇਸ ਡੀਸੀ ਦੇ ਘਰ ਈਡੀ ਨੇ ਮਾਰਿਆ ਛਾਪਾ

ਪੰਜਾਬ ਦੇ ਇਸ ਡੀਸੀ ਦੇ ਘਰ ਈਡੀ ਨੇ ਮਾਰਿਆ ਛਾਪਾ

27 ਮਾਰਚ 2024: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਵੱਲੋਂ ਅੱਜ ਪੰਜਾਬ-ਚੰਡੀਗੜ੍ਹ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਹੁਣੇ ਹੁਣੇ ਖ਼ਬਰ ਆਈ ਹੈ ਕਿ ਆਈ.ਏ.ਐਸ. ਅਧਿਕਾਰੀ ਰਾਜੇਸ਼ ਧੀਮਾਨ ਦੇ ਘਰ ਈ.ਡੀ. ਦੀ ਤਰਫੋਂ ਛਾਪੇਮਾਰੀ ਕੀਤੀ ਗਈ ਹੈ, ਜੋ ਇਸ ਸਮੇਂ ਫ਼ਿਰੋਜ਼ਪੁਰ ‘ਚ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਰਹੇ ਹਨ | ਇਸ ਸਮੇਂ ਡੀ.ਸੀ. ਦੇ ਘਰ ਈ.ਡੀ. ਛਾਪੇਮਾਰੀ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ ਪਰ ਜਾਂਚ ਜਾਰੀ ਹੈ।

ਦੱਸ ਦੇਈਏ ਕਿ ਪੰਜਾਬ ਦੇ ਦੋ ਵੱਡੇ ਅਧਿਕਾਰੀਆਂ ਦੇ ਘਰਾਂ ‘ਤੇ ਵੀ ਈ.ਡੀ. ਈਡੀ ਦੀ ਛਾਪੇਮਾਰੀ ਜਾਰੀ ਹੈ।ਇਸ ਦੌਰਾਨ ਮੁਹਾਲੀ ਦੇ ਪਿੰਡ ਬਾਕਰਪੁਰ ਵਿੱਚ ਵੀ ਈਡੀ ਦੀ ਛਾਪੇਮਾਰੀ 22 ਥਾਵਾਂ ‘ਤੇ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ ਐਕੁਆਇਰ ਕੀਤੀ ਜ਼ਮੀਨ ਵਿੱਚ ਅਮਰੂਦ ਦੇ ਬਾਗ ਦਿਖਾ ਕੇ ਕਰੋੜਾਂ ਰੁਪਏ ਦੀ ਗਬਨ ਕਰਨ ਦੇ ਦੋਸ਼ ਹੇਠ 18 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਇਸ ਮਾਮਲੇ ਵਿੱਚ ਅੱਜ ਈ.ਡੀ. ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਦੂਜੇ ਪਾਸੇ ਈ.ਡੀ. ਸੂਤਰਾਂ ਅਨੁਸਾਰ ਜਾਂਚ ਜਾਰੀ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਕੁਝ ਹੋਰ ਲੋਕ ਵੀ ਈ.ਡੀ. ਰਾਡਾਰ ‘ਤੇ ਹੈ। ਫਿਲਹਾਲ ਇਸ ਪੂਰੇ ਮਾਮਲੇ ‘ਤੇ ਕੁਝ ਸਮੇਂ ‘ਚ ਵੱਡਾ ਅਪਡੇਟ ਆਵੇਗਾ।

Related Articles

Leave a Reply