BTV BROADCASTING

ਪੰਜਾਬ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਗਿਆ

ਪੰਜਾਬ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਗਿਆ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਵੱਲੋਂ ਨਵਾਂ ਪ੍ਰੀਖਿਆ ਪੈਟਰਨ ਲਾਗੂ ਕਰਕੇ ਖੇਤਰੀ ਭਾਸ਼ਾਵਾਂ ਨੂੰ ਨਜ਼ਰਅੰਦਾਜ਼ ਕਰਨ ਦੀ “ਸੋਚ-ਸਮਝ ਕੇ ਕੀਤੀ ਗਈ ਸਾਜ਼ਿਸ਼” ਵਿਰੁੱਧ ਸਖ਼ਤ ਸਟੈਂਡ ਲੈਂਦੇ ਹੋਏ, ਪੰਜਾਬ ਸਰਕਾਰ ਨੇ ਅੱਜ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਮੁੱਖ ਵਿਸ਼ਾ ਬਣਾ ਦਿੱਤਾ ਹੈ, ਭਾਵੇਂ ਸਕੂਲ ਕਿਸੇ ਵੀ ਵਿਦਿਅਕ ਬੋਰਡ ਨਾਲ ਸੰਬੰਧਿਤ ਹੋਵੇ। ਇਸ ਨੋਟੀਫਿਕੇਸ਼ਨ ਅਨੁਸਾਰ, ਜਿਹੜੇ ਸਕੂਲ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਹੀਂ ਪੜ੍ਹਾਉਂਦੇ, ਉਨ੍ਹਾਂ ਦੇ ਸਰਟੀਫਿਕੇਟ ਮਾਨਤਾ ਪ੍ਰਾਪਤ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ਼ ਕਰਨ ਲਈ ਸੀਬੀਐਸਈ ‘ਤੇ ਵਰ੍ਹਿਆ ਹੈ। ਸੀਬੀਐਸਈ ਦੇ ਨਵੇਂ ਪ੍ਰੀਖਿਆ ਪੈਟਰਨ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨ ਤੋਂ ਬਾਅਦ। ਤੁਰੰਤ ਸਪੱਸ਼ਟੀਕਰਨ ਜਾਰੀ ਕੀਤਾ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬੀ ਦੇਸ਼ ਦੇ ਹੋਰ ਰਾਜਾਂ ਵਿੱਚ ਵੀ ਬੋਲੀ ਅਤੇ ਪੜ੍ਹੀ ਜਾਂਦੀ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਇਸਦੀ ਮਹੱਤਤਾ ਪੰਜਾਬ ਦੀਆਂ ਸਰਹੱਦਾਂ ਤੋਂ ਪਰੇ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ ਹੈ ਸਗੋਂ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ ਜਿਸਨੂੰ ਦੇਸ਼ ਭਰ ਦੇ ਲੱਖਾਂ ਲੋਕ ਬੋਲਦੇ ਅਤੇ ਪਿਆਰ ਕਰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੀ.ਬੀ.ਐਸ.ਈ. ਨੇ ਆਪਣੇ ਨਵੇਂ ਵਿਦਿਅਕ ਪੈਟਰਨ ਰਾਹੀਂ ਪੰਜਾਬੀ ਭਾਸ਼ਾ ਨੂੰ ਖਤਮ ਕਰਨ ਦੀ ਇਹ ਸਾਜ਼ਿਸ਼ ਰਚੀ ਹੈ।

Related Articles

Leave a Reply