ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (PCMSA) ਨੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਬੰਦ ਕਰਨ ਦਾ ਸੱਦਾ ਦਿੱਤਾ ਹੈ। ਹਾਲਾਂਕਿ, ਆਮ ਆਦਮੀ ਕਲੀਨਿਕ ਖੁੱਲ੍ਹੇ ਰਹਿਣਗੇ। ਆਮ ਆਦਮੀ ਕਲੀਨਿਕ ਦੇ ਡਾਕਟਰ ਬੰਦ ਵਿੱਚ ਹਿੱਸਾ ਨਹੀਂ ਲੈ ਰਹੇ ਹਨ। ਜਿਸ ਨਾਲ ਮਰੀਜ਼ਾਂ ਨੂੰ ਰਾਹਤ ਮਿਲੇਗੀ।
