Skip to main content

BTV BROADCASTING

ਪੰਜਾਬ ਦੇ IPS ਜੋੜੇ ਦੀ ਚਾਰ ਸਾਲ ਦੀ ਬੇਟੀ ਦੀ ਮੌਤ

ਪੰਜਾਬ ਦੇ IPS ਜੋੜੇ ਦੀ ਚਾਰ ਸਾਲ ਦੀ ਬੇਟੀ ਦੀ ਮੌਤ

ਪੰਜਾਬ ਦੇ ਇੱਕ ਆਈਪੀਐਸ ਜੋੜੇ ਦੀ ਚਾਰ ਸਾਲਾ ਧੀ ਦੀ ਮੌਤ ਹੋ ਗਈ ਹੈ। ਫਤਿਹਗੜ੍ਹ ਸਾਹਿਬ ਦੇ ਐਸਐਸਪੀ ਰਵਜੋਤ ਗਰੇਵਾਲ ਅਤੇ ਜਗਰਾਉਂ ਦੇ ਐਸਐਸਪੀ ਨਵਨੀਤ ਬੈਂਸ ਦੀ ਚਾਰ ਸਾਲਾ ਧੀ ਨਾਇਰਾ ਦੀ ਮੰਗਲਵਾਰ ਸਵੇਰੇ ਮੌਤ ਹੋ ਗਈ। ਸੂਤਰਾਂ ਮੁਤਾਬਕ ਬੱਚੀ ਦੀ ਮੌਤ ਗਲੇ ‘ਚ ਖਾਣਾ ਫਸ ਜਾਣ ਕਾਰਨ ਹੋਈ ਹੈ।

ਜਾਣਕਾਰੀ ਮੁਤਾਬਕ ਖਾਣਾ ਖਾਂਦੇ ਸਮੇਂ ਲੜਕੀ ਦੇ ਗਲੇ ‘ਚ ਫੱਸ ਗਿਆ। ਜਿਸ ਕਾਰਨ ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ। ਇਸ ਗੱਲ ਦਾ ਪਤਾ ਲੱਗਦਿਆਂ ਹੀ ਲੜਕੀ ਨੂੰ ਤੁਰੰਤ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲੜਕੀ ਦਾ ਅੰਤਿਮ ਸੰਸਕਾਰ ਮੋਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-7 ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

Related Articles

Leave a Reply