ਪੰਜਾਬ ‘ਚ ਸ਼ੁੱਕਰਵਾਰ ਨੂੰ ਵੱਡਾ ਬੱਸ ਹਾਦਸਾ ਟਲ ਗਿਆ। ਪੰਜਾਬ ਦੇ ਨੰਗਲ ਵਿੱਚ ਸਰਕਾਰੀ ਬੱਸ (ਪਨਬਸ) ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੌਰਾਨ ਬੱਸ ਵਿੱਚ ਬੈਠੀਆਂ ਸਵਾਰੀਆਂ ਦੀ ਜਾਨ ਨੂੰ ਖਤਰਾ ਪੈਦਾ ਹੋ ਗਿਆ। ਪੰਜਾਬ ਰੋਡਵੇਜ਼ ਦੀ ਇਹ ਬੱਸ ਹਿਮਾਚਲ ਦੇ ਸ਼ਿਮਲਾ ਤੋਂ ਊਨਾ ਜਾ ਰਹੀ ਸੀ। ਜਿਵੇਂ ਹੀ ਇਹ ਬੱਸ ਨੰਗਲ ਦੇ ਅਜੋਲੀ ਮੋਡ ਫਲਾਈਓਵਰ ‘ਤੇ ਪਹੁੰਚੀ ਤਾਂ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਫਲਾਈਓਵਰ ਤੋਂ ਡਿੱਗ ਕੇ ਵਾਲ-ਵਾਲ ਬਚ ਗਿਆ। ਬੱਸ ਵਿੱਚ ਸਵਾਰ ਲੋਕਾਂ ਵਿੱਚ ਰੌਲਾ ਪੈ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਬੱਸ ਫਲਾਈਓਵਰ ਦੇ ਦੋਵੇਂ ਪਾਸੇ ਰੇਲਿੰਗ ਨਾਲ ਟਕਰਾ ਕੇ ਰੁਕ ਗਈ।
