ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ ਸੱਤ ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ। ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੀ ਬੇਟੀ ਜੈਇੰਦਰਾ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ।

ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਨੇ ਨਾਮਜ਼ਦਗੀ ਦਾਖਲ ਕੀਤੀ ਹੈ। ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਨਾਮਜ਼ਦਗੀ ਤੋਂ ਪਹਿਲਾਂ ਦੰਗਾ ਪੀੜਤਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ। ਨਾਮਜ਼ਦਗੀ ਭਰਨ ਲਈ ਮੂਸੇਵਾਲਾ ਦੇ ਪਿਤਾ ਨਾਲ ਪਹੁੰਚੇ ਰਾਜਾ ਵੜਿੰਗ ਸਿੱਧੂ।

ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਭਾਜਪਾ ਉਮੀਦਵਾਰ ਅਰਵਿੰਦ ਖੰਨਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਪੁੱਜੇ।

ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੀ ਮੌਜੂਦ ਸਨ। ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਵੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ, ਉਨ੍ਹਾਂ ਨਾਲ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਮੌਜੂਦ ਸਨ।

ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਉਮੀਦਵਾਰ ਪਵਨ ਟੀਨੂੰ ਨੇ ਸੋਮਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਵਿਧਾਇਕ ਕੇਂਦਰੀ ਰਮਨ ਅਰੋੜਾ ਅਤੇ ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ ਵੀ ਮੌਜੂਦ ਸਨ।
