ਕਰ ਪਾਲਣਾ ਨੂੰ ਵਧਾਉਣ ਅਤੇ ਰਾਜ ਵਸਤੂਆਂ ਅਤੇ ਸੇਵਾਵਾਂ ਕਰ (SGST) ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ, 2024 ਨੂੰ ਪਾਸ ਕਰ ਦਿੱਤਾ।
