Skip to main content

BTV BROADCASTING

ਪੰਜਾਬ ਵਿੱਚ 15 ਨਾਮਜ਼ਦਗੀ ਪੱਤਰ ਦਾਖ਼ਲ

ਪੰਜਾਬ ਵਿੱਚ 15 ਨਾਮਜ਼ਦਗੀ ਪੱਤਰ ਦਾਖ਼ਲ

ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਪਹਿਲੇ ਦਿਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 7 ਮਈ ਨੂੰ ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਲੋਕ ਸਭਾ ਸੀਟਾਂ ਲਈ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਹਨ। ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਹੁਸ਼ਿਆਰਪੁਰ, ਆਨੰਦਪੁਰ ਸਾਹਿਬ, ਫਰੀਦਕੋਟ ਅਤੇ ਸੰਗਰੂਰ ਤੋਂ ਇਕ-ਇਕ ਨਾਮਜ਼ਦਗੀ ਫਾਰਮ। ਫਿਰੋਜ਼ਪੁਰ ਤੋਂ ਸਭ ਤੋਂ ਵੱਧ ਪੰਜ ਨਾਮਜ਼ਦਗੀ ਪੱਤਰ ਭਰੇ ਗਏ ਹਨ। ਇੱਥੇ 2 ਉਮੀਦਵਾਰਾਂ ਨੇ 2-2 ਫਾਰਮ ਭਰੇ ਹਨ। ਜਦਕਿ ਪਟਿਆਲਾ ਤੋਂ ਤਿੰਨ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

Related Articles

Leave a Reply