ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਆਈਏਐਸ ਵਰਿੰਦਰ ਕੁਮਾਰ ਸ਼ਰਮਾ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਸਕੱਤਰ-ਕਮ-ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਹ ਇਸ ਅਹੁਦੇ ‘ਤੇ ਪੁਨੀਤ ਗੋਇਲ, ਆਈਏਐਸ ਦੀ ਥਾਂ ਲੈਣਗੇ।
ਇਸੇ ਤਰ੍ਹਾਂ, ਆਈ.ਏ.ਐਸ. ਸੁਰਭੀ ਮਲਿਕ ਨੂੰ ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ ਦੇ ਪ੍ਰਬੰਧ ਨਿਰਦੇਸ਼ਕ ਦੇ ਵਾਧੂ ਚਾਰਜ ਨਾਲ ਡਾਇਰੈਕਟਰ, ਉਦਯੋਗ ਅਤੇ ਵਣਜ ਦੇ ਖਾਲੀ ਅਹੁਦੇ ‘ਤੇ ਤਬਦੀਲ ਕਰਕੇ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਵਰਿੰਦਰ ਕੁਮਾਰ ਸ਼ਰਮਾ ਨੂੰ ਵਾਧੂ ਚਾਰਜ ਤੋਂ ਮੁਕਤ ਕਰ ਦਿੱਤਾ ਗਿਆ ਹੈ। ਜਦੋਂ ਕਿ ਆਈ.ਏ.ਐਸ. ਪੁਨੀਤ ਗੋਇਲ ਪ੍ਰਸੋਨਲ ਵਿਭਾਗ ਦੇ ਸਕੱਤਰ ਨੂੰ ਰਿਪੋਰਟ ਕਰਨਗੇ। ਉਨ੍ਹਾਂ ਦੇ ਨਿਯੁਕਤੀ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ।