ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ। ਕੇਂਦਰ ਸਰਕਾਰ ਗੈਰ ਕਾਨੂੰਨੀ ਤਰੀਕੇ ਨਾਲ ਪੁਲਿਸ ਨੂੰ ਹਥਿਆਰ ਬਣਾ ਕੇ ਵਰਤ ਰਹੀ ਹੈ। ਅਨਮੋਲ ਗਗਨ ਮਾਨ ਕਿਲਾ ਰਾਏਪੁਰ ਵਿਖੇ ਚੱਲ ਰਹੇ ਰੂਰਲ ਓਲੰਪਿਕਸ ਦੇ ਆਖਰੀ ਦਿਨ ਬਤੌਰ ਮੁੱਖ ਮਹਿਮਾਨ ਪਹੁੰਚੇ ਸਨ। ਇਸ ਦੌਰਾਨ ਉਨਾਂ ਨੇ ਇਸ ਖੇਡ ਮੇਲੇ ਨੂੰ ਉਤਸ਼ਾਹਿਤ ਕਰਨ ਵਾਸਤੇ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਵੀ ਦੱਸਿਆ।