ਫਰਵਰੀ 2024: ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਪਹਿਲੀ ਵਾਰ ਸਰਕਾਰੀ ਵਪਾਰਕ ਮੀਟਿੰਗ ਕਰਵਾਉਣ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਖੁਦ ਮੰਤਰੀ ਭਗਵੰਤ ਮਾਨ ਕਰਨਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ। ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਯਤਨ ਕੀਤੇ ਜਾਣਗੇ।ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਮਾਜ ਦੇ ਹਰ ਵਰਗ ਤੱਕ ਸਿੱਧੇ ਤੌਰ ‘ਤੇ ਪਹੁੰਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।