ਪੰਜਾਬ ਪੁਲਿਸ ਨੇ ਸਰਹੱਦ ਪਾਰ ਅਤੇ ਅੰਤਰਰਾਜੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪਾਕਿਸਤਾਨ, ਇਰਾਨ, ਅਫਗਾਨਿਸਤਾਨ, ਤੁਰਕੀ ਅਤੇ ਕੈਨੇਡਾ ਤੋਂ ਇਲਾਵਾ ਅੰਤਰਰਾਜੀ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਵੀ ਪੁਲਿਸ ਨੇ ਡਰੱਗ ਸਿੰਡੀਕੇਟ ਚਲਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਹੈ। ਪੁਲੀਸ ਨੇ ਤਿੰਨਾਂ ਮੁਲਜ਼ਮਾਂ ਕੋਲੋਂ 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਤਿੰਨ ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਹਨ।
