ਪੰਜਾਬ ਪੁਲਿਸ ਨੇ ਕੇਂਦਰੀ ਜਾਂਚ ਏਜੰਸੀ ਅਤੇ ਜੰਮੂ-ਕਸ਼ਮੀਰ ਪੁਲਿਸ ਨਾਲ ਮਿਲ ਕੇ ਗੈਂਗਸਟਰ ਚਰਨਜੀਤ ਸਿੰਘ ਉਰਫ਼ ਰਾਜੂ ਗੈਂਗ ਦੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਤੰਬਰ 2023 ਵਿੱਚ ਇਨ੍ਹਾਂ ਮੁਲਜ਼ਮਾਂ ਨੇ ਤਰਨਤਾਰਨ ਦੇ ਪਿੰਡ ਢੋਟੀਆਂ ਵਿੱਚ ਇੱਕ ਬੈਂਕ ਲੁੱਟਣ ਦੀ ਕੋਸ਼ਿਸ਼ ਕੀਤੀ ਸੀ। ਪੁਲੀਸ ਵੱਲੋਂ ਲੁੱਟ ਦੀ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਗਿਆ ਪਰ ਗੋਲੀਬਾਰੀ ਵਿੱਚ ਇੱਕ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ, ਇੱਕ ਡਬਲ ਬੈਰਲ ਬੰਦੂਕ ਅਤੇ 26 ਕਾਰਤੂਸ ਬਰਾਮਦ ਹੋਏ ਹਨ।
