ਫਰੀਦਕੋਟ ਦੇ ਕੋਟਕਪੂਰਾ ਰੋਡ ‘ਤੇ ਚੱਲਦੀ ਕਾਰ ‘ਤੇ ਦਰੱਖਤ ਡਿੱਗਣ ਕਾਰਨ ਇਕ ਲੜਕੀ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਚਾਰ ਲੋਕ ਜ਼ਖਮੀ ਹੋ ਗਏ ਹਨ। ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਪਹੁੰਚਾਇਆ। ਹਾਦਸਾ ਸਵੇਰੇ 8.30 ਵਜੇ ਵਾਪਰਿਆ।
