ਜਲੰਧਰ ਦਾ ਮਸ਼ਹੂਰ ਕੁਲਹਾੜ ਪੀਜ਼ਾ ਕਪਲ ਇਕ ਵਾਰ ਫਿਰ ਸੁਰਖੀਆਂ ‘ਚ ਹੈ। ਦਰਅਸਲ ਕੁਲਹੜ ਪੀਜ਼ਾ ਜੋੜੇ ਨੇ ਆਪਣੇ ਬੇਟੇ ਦਾ ਪਹਿਲਾ ਜਨਮਦਿਨ ਖਾਸ ਤਰੀਕੇ ਨਾਲ ਮਨਾਇਆ। ਕੁਲਹਾੜ ਪੀਜ਼ਾ ਜੋੜੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੇ ਆਪਣੇ ਬੇਟੇ ਵਾਰਿਸ ਦੇ ਪਹਿਲੇ ਜਨਮਦਿਨ ‘ਤੇ ਲੰਗਰ ਲਗਾਇਆ, ਜਿਸ ਦੀ ਵੀਡੀਓ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ।