ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਬਰਨਾਲਾ ਅਤੇ ਚੱਬੇਵਾਲ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਜ਼ਿਮਨੀ ਚੋਣਾਂ ਲਈ ਪ੍ਰਚਾਰ ਵੀ ਜ਼ੋਰ ਫੜਦਾ ਜਾ ਰਿਹਾ ਹੈ। ਇਸ ਸਬੰਧ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਟਾਰ ਪ੍ਰਚਾਰਕ, ਹਿਮਾਚਲ ਦੇ ਹਮੀਰਪੁਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਸੋਮਵਾਰ ਨੂੰ ਬਰਨਾਲਾ ਪੁੱਜੇ।
