Skip to main content

BTV BROADCASTING

ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਹੁਣ ਚੰਡੀਗੜ੍ਹ ਦੀ ਅਦਾਲਤ ਵਿੱਚ ਹੋਵੇਗੀ

ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਹੁਣ ਚੰਡੀਗੜ੍ਹ ਦੀ ਅਦਾਲਤ ਵਿੱਚ ਹੋਵੇਗੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਅਪੀਲ ਨੂੰ ਸਵੀਕਾਰ ਕਰਦਿਆਂ ਇਸ ਨੂੰ ਚੰਡੀਗੜ੍ਹ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

ਸਾਬਕਾ ਐਸਐਸਪੀ ਅਤੇ ਇਸ ਮਾਮਲੇ ਦੇ ਮੁਲਜ਼ਮ ਚਰਨਜੀਤ ਸ਼ਰਮਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ। ਉਸ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਕੇਸ ਦੀ ਸੁਣਵਾਈ ਦੌਰਾਨ ਪੰਜਾਬ ਵਿੱਚ ਉਸ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਅਜਿਹੇ ਵਿੱਚ ਇਸ ਕੇਸ ਦੀ ਸੁਣਵਾਈ ਫਰੀਦਕੋਟ ਵਿੱਚ ਨਹੀਂ ਸਗੋਂ ਚੰਡੀਗੜ੍ਹ ਵਿੱਚ ਹੋਣੀ ਚਾਹੀਦੀ ਹੈ। ਉਸ ਦੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਨੇ ਹੁਣ ਇਸ ਕੇਸ ਦੀ ਸੁਣਵਾਈ ਚੰਡੀਗੜ੍ਹ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

Related Articles

Leave a Reply