ਐਨਸੀਪੀ ਆਗੂ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਨੂੰ ਮਹਾਰਾਸ਼ਟਰ ਦੇ ਪੁਣੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਨਾਲ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਗਿਣਤੀ 18 ਹੋ ਗਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
