ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸੋਮਵਾਰ (3 ਮਾਰਚ) ਨੂੰ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇਸੀਆਰ ਦੀ ਧੀ ਕੇ. ਕਵਿਤਾ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਈਡੀ ਨੇ 15 ਮਾਰਚ ਨੂੰ ਹੈਦਰਾਬਾਦ ਦੇ ਬੰਜਾਰਾ ਹਿਲਜ਼ ਤੋਂ ਕਵਿਤਾ ਨੂੰ ਦਿੱਲੀ ਲਿਕਰ ਪਾਲਿਸੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਹ 23 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਸੀ। 26 ਮਾਰਚ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਉਸ ਨੂੰ 9 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਉਦੋਂ ਤੋਂ ਕਵਿਤਾ ਤਿਹਾੜ ਜੇਲ੍ਹ ਵਿੱਚ ਹੈ।
