ਦੀਵਾਲੀ ਤੋਂ ਇਕ ਦਿਨ ਪਹਿਲਾਂ ਪੰਜਾਬ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਬੀਐਸਐਫ ਦੀਆਂ ਟੀਮਾਂ ਨੇ ਸਰਹੱਦ ਪਾਰ ਤੋਂ ਹੋਣ ਵਾਲੀਆਂ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਦਿਆਂ ਪੰਜ ਡਰੋਨ, ਇੱਕ ਪਿਸਤੌਲ ਜ਼ਬਤ ਕੀਤਾ ਹੈ।
