ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ‘ਚ ਪ੍ਰਚਾਰ ਦੌਰਾਨ ਸੰਵਿਧਾਨ ਨੂੰ ਲੈ ਕੇ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਭਾਜਪਾ ਨੇ ਰਾਹੁਲ ਗਾਂਧੀ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਭਾਜਪਾ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਸ਼ਾਮਲ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਅਸੀਂ ਚੋਣ ਕਮਿਸ਼ਨ ਨੂੰ ਦੱਸਿਆ ਹੈ ਕਿ ਰਾਹੁਲ ਗਾਂਧੀ ਮਹਾਰਾਸ਼ਟਰ ਚੋਣਾਂ ਵਿੱਚ ਝੂਠ ਬੋਲ ਰਹੇ ਹਨ। ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ। ਉਸ ਨੇ 6 ਨਵੰਬਰ ਨੂੰ ਵੀ ਝੂਠ ਬੋਲਿਆ ਹੈ।
