BTV BROADCASTING

ਬ੍ਰੇਕਿੰਗ ਨਿਊਜ਼: ਜੰਮੂ-ਕਸ਼ਮੀਰ ਵਿੱਚ ਭਾਰਤੀ ਫੌਜ ਦੀ ਚੌਕੀ ‘ਤੇ ਗੋਲੀਬਾਰੀ

ਬ੍ਰੇਕਿੰਗ ਨਿਊਜ਼: ਜੰਮੂ-ਕਸ਼ਮੀਰ ਵਿੱਚ ਭਾਰਤੀ ਫੌਜ ਦੀ ਚੌਕੀ ‘ਤੇ ਗੋਲੀਬਾਰੀ

ਹੁਣੇ ਹੀ ਸੂਚਨਾ ਮਿਲੀ ਹੈ ਕਿ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (LOC) ‘ਤੇ ਥੋੜ੍ਹੀ ਜਿਹੀ ਗੋਲੀਬਾਰੀ ਹੋਈ ਹੈ। ਜਾਣਕਾਰੀ ਦਿੰਦੇ ਹੋਏ ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਗੁਲਪੁਰ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਪਾਰ ਜੰਗਲੀ ਖੇਤਰ ਤੋਂ ਭਾਰਤੀ ਫੌਜ ਦੀ ਚੌਕੀ ‘ਤੇ ਗੋਲੀਬਾਰੀ ਕੀਤੀ ਗਈ।

ਉਨ੍ਹਾਂ ਕਿਹਾ ਕਿ ਫੌਜੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਥੋੜ੍ਹੇ ਸਮੇਂ ਲਈ ਚੱਲੀ। ਅਧਿਕਾਰੀਆਂ ਨੇ ਕਿਹਾ ਕਿ ਭਾਰਤੀ ਖੇਤਰ ਵਿੱਚ ਕੋਈ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਹ ਅਜੇ ਸਪੱਸ਼ਟ ਨਹੀਂ ਹੈ ਕਿ ਗੋਲੀਬਾਰੀ ਪਿੱਛੇ ਪਾਕਿਸਤਾਨੀ ਫੌਜ ਦਾ ਹੱਥ ਹੈ ਜਾਂ ਅੱਤਵਾਦੀ ਜੰਗਲ ਵਿੱਚ ਲੁਕੇ ਹੋਏ ਸਨ ਅਤੇ ਦਾਖਲ ਹੋਣ ਦੇ ਮੌਕੇ ਦੀ ਉਡੀਕ ਕਰ ਰਹੇ ਸਨ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Related Articles

Leave a Reply