2 ਮਾਰਚ 2024: ਸੰਯੁਕਤ ਕਿਸਾਨ ਮੋਰਚਾ (SKM) ਦੀ ਮੀਟਿੰਗ ਅੱਜ ਕਿਸਾਨ ਆਗੂ ਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਮੀਟਿੰਗ ਵਿੱਚ ਕੁੱਲ 25 ਸਮੂਹਾਂ ਨੇ ਭਾਗ ਲਿਆ। ਇਸ ਦੌਰਾਨ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਹ ਵੀ ਫੈਸਲਾ ਕੀਤਾ ਗਿਆ ਕਿ ਕਿਸਾਨ ਟਰੈਕਟਰ ਨਾਲ ਨਹੀਂ ਬਲਕਿ ਬੱਸ-ਰੇਲ ਅਤੇ ਆਪਣੇ ਸਾਧਨਾਂ ਰਾਹੀਂ ਦਿੱਲੀ ਜਾਣਗੇ।
