Skip to main content

BTV BROADCASTING

ਭਾਜਪਾ ਦੇ ਸ਼ੀਤਲ ਅੰਗੁਰਾਲ ਨੇ ਨਾਮਜ਼ਦਗੀ ਕੀਤੀ ਦਾਖਲ

ਭਾਜਪਾ ਦੇ ਸ਼ੀਤਲ ਅੰਗੁਰਾਲ ਨੇ ਨਾਮਜ਼ਦਗੀ ਕੀਤੀ ਦਾਖਲ

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਅੰਗੁਰਾਲ ਨੇ ਨਾਮਜ਼ਦਗੀ ਭਰਨ ਲਈ ਰੋਡ ਸ਼ੋਅ ਕੀਤਾ।

ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਸੀਪੀਐਸ ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਮੇਅਰ ਰਾਕੇਸ਼ ਰਾਠੌਰ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਵਪਾਰ ਮੰਡਲ ਪ੍ਰਧਾਨ ਰਵਿੰਦਰ ਧੀਰ, ਵਾਲਮੀਕਿ ਸਮਾਜ ਦੇ ਮੁਖੀ ਡਾ. ਵਿਪਨ ਸਭਰਵਾਲ ਅਤੇ ਕਈ ਆਗੂ ਹਾਜ਼ਰ ਸਨ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੀ ਸ਼ਾਮਲ ਹੋਏ।

Related Articles

Leave a Reply