ਭਾਜਪਾ ਨੇ ਵੀ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਨੇ ਇੱਥੇ ਗੇਜਾ ਰਾਮ ਵਾਲਮੀਕੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦੇ ਨਾਲ ਹੀ ਭਾਜਪਾ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਜੀਪੀ, ਕਾਂਗਰਸ ਵੱਲੋਂ ਅਮਰ ਸਿੰਘ ਅਤੇ ਅਕਾਲੀ ਦਲ ਵੱਲੋਂ ਬਿਕਰਮਜੀਤ ਸਿੰਘ ਖਾਲਸਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
